Site icon Punjab Mirror

Rules Change From 1 March 2023:ਜਾਣੋ ਨਵੇਂ ਨਿਯਮ ਅੱਜ ਤੋਂ ਬਦਲੇ ਕਈ ਨਿਯਮ, ਤੁਹਾਡੀ ਜੇਬ ‘ਤੇ ਵਧਿਆ ਬੋਝ

Rules Change From 1 March 2023: ਅੱਜ ਤੋਂ ਮਾਰਚ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਨਵੇਂ ਮਹੀਨੇ ਦੇ ਨਾਲ-ਨਾਲ ਕਈ ਅਜਿਹੇ ਬਦਲਾਅ ਆਉਂਦੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਲੋਕਾਂ ਦੀ ਜ਼ਿੰਦਗੀ ‘ਤੇ ਪੈਂਦਾ ਹੈ।

ਸਾਲ ਦੇ ਤੀਜੇ ਮਹੀਨੇ ਯਾਨੀ ਮਾਰਚ ਦੇ ਸ਼ੁਰੂ ਹੋਣ ਦੇ ਨਾਲ ਹੀ ਅੱਜ ਕਈ ਵਿੱਤੀ ਨਿਯਮ ਬਦਲ ਗਏ ਹਨ ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ਿੰਦਗੀ ਅਤੇ ਜੇਬਾਂ ‘ਤੇ ਪਵੇਗਾ। ਇਸ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ, ਬੈਂਕ ਲੋਨ ਟਰੇਨ ਟਾਈਮ ਟੇਬਲ, ਬੈਂਕ ਛੁੱਟੀਆਂ ਵਰਗੇ ਕਈ ਮਹੱਤਵਪੂਰਨ ਬਦਲਾਅ ਸ਼ਾਮਲ ਹਨ। ਆਓ ਜਾਣਦੇ ਹਾਂ ਇਸ ਬਾਰੇ।

ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ ਅਤੇ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ‘ਚ ਅੱਜ ਤੋਂ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਪ੍ਰਤੀ ਸਿਲੰਡਰ ‘ਚ ਮਿਲੇਗਾ।

ਮਾਰਚ ਦੇ ਮਹੀਨੇ ਵਿੱਚ ਬੈਂਕਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਹੋਲੀ ਅਤੇ ਚੈਤਰ ਨਵਰਾਤਰੀ ਵਰਗੇ ਕਈ ਤਿਉਹਾਰਾਂ ਕਾਰਨ ਇਸ ਮਹੀਨੇ ਕੁੱਲ 12 ਦਿਨ ਬੈਂਕ ਬੰਦ ਰਹਿਣਗੇ। ਇਸ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਹਨ।

ਗਰਮੀਆਂ ਦੀ ਸ਼ੁਰੂਆਤ ਦੇ ਨਾਲ, ਭਾਰਤੀ ਰੇਲਵੇ ਨੇ ਆਪਣੀਆਂ ਟਰੇਨਾਂ ਦੇ ਟਾਈਮ ਟੇਬਲ ਵਿੱਚ ਵੱਡੇ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਅੱਜ ਤੋਂ 5,000 ਮਾਲ ਗੱਡੀਆਂ ਅਤੇ ਹਜ਼ਾਰਾਂ ਪੈਸੇਂਜਰ ਟਰੇਨਾਂ ਦਾ ਸਮਾਂ ਸਾਰਣੀ ਬਦਲਣ ਜਾ ਰਿਹਾ ਹੈ।

ਮਾਰਚ ਦਾ ਮਹੀਨਾ ਸ਼ੁਰੂ ਹੋਣ ਨਾਲ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਗਾਹਕਾਂ ਨੂੰ ਝਟਕਾ ਲੱਗ ਸਕਦਾ ਹੈ ਕਿਉਂਕਿ ਕਈ ਬੈਂਕਾਂ ਨੇ ਆਪਣੇ ਕਰਜ਼ੇ ਦੀਆਂ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਵਿੱਚ ਪੰਜਾਬ ਨੈਸ਼ਨਲ ਬੈਂਕ ਅਤੇ ਬੰਧਨ ਬੈਂਕ ਵਰਗੇ ਬੈਂਕਾਂ ਦੇ ਨਾਮ ਸ਼ਾਮਲ ਹਨ। ਦੋਵਾਂ ਨੇ ਆਪਣੇ MCLR ਨੂੰ ਵਧਾ ਦਿੱਤਾ ਹੈ। ਭਵਿੱਖ ਵਿੱਚ ਹੋਰ ਬੈਂਕ ਆਪਣੇ ਕਰਜ਼ਿਆਂ ਦੀ ਵਿਆਜ ਦਰ ਵਿੱਚ ਵਾਧਾ ਕਰ ਸਕਦੇ ਹਨ।

ਇਸ ਤੋਂ ਇਲਾਵਾ ਅੱਜ ਤੋਂ ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ, ਫੇਸਬੁੱਕ, ਇੰਸਟਾਗ੍ਰਾਮ ਆਦਿ ਨੂੰ ਸਰਕਾਰ ਦੇ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਸਰਕਾਰ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੀਆਂ ਪੋਸਟਾਂ ਨੂੰ ਰੋਕਣ ਲਈ ਨਿਯਮ ਬਣਾਏ ਹਨ। ਜੇਕਰ ਕੋਈ ਯੂਜ਼ਰ ਕਿਸੇ ਵੀ ਤਰ੍ਹਾਂ ਦੀ ਗਲਤ ਪੋਸਟ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਭਰਨਾ ਪਵੇਗਾ।

Exit mobile version