Site icon Punjab Mirror

ਬੋਲੇ- ‘ਅਜੇ ਹੋਰ ਵੀ ਆਉਣਗੇ’ ਕੈਪਟਨ ਨੇ BJP ‘ਚ ਆਉਣ ‘ਤੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ

ਕਾਂਗਰਸ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤਰ ਸਿੰਘ ਬਾਦਲ ਅੱਜ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਆਉਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਅਜੇ ਹੋਰ ਬਹੁਤ ਆਉਣਗੇ।

ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਵਿੱਚ ਅੰਦਰੂਨੀ ਕਲੇਸ ਦੇ ਚੱਲਦਿਆਂ ਪਾਰਟੀ ਨੂੰ ਛੱਡ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਅਤੇ ਬੀਜੇਪੀ ਨਾਲ ਗਠਜੋੜ ਕਰ ਲਿਆ ਸੀ। ਪਰ ਫਿਰ ਉਹ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਸਨ। ਹਾਲਾਂਕਿ ਇਸ ਵਾਰ ਉਹ ਬਠਿੰਡਾ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ : Assembly Election 2023 Date: ਚੋਣ ਕਮਿਸ਼ਨ ਅੱਜ ਕਰੇਗਾ ਤਰੀਕਾਂ ਦਾ ਐਲਾਨ! ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਕਦੋਂ ਹੋਣਗੀਆਂ ਚੋਣਾਂ?

ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਸ ਪਾਰਟੀ ਦੇ ਨਾਲ ਕਿਵੇਂ ਕੰਮ ਕਰ ਸਕਦੇ ਹਨ ਜੋ ਖੁਦ ਨਾਲ ਹੀ ਜੰਗ ਕਰ ਰਹੀ ਹੈ? ਇੱਕ ਨੂੰ ਵਿਰੋਧੀ ਧਿਰ ਬਣਾਇਆ ਜਾਂਦਾ ਹੈ, ਦੂਜੇ ਨੂੰ ਵਿਧਾਇਕ ਪਾਰਟੀ ਦਾ ਨੇਤਾ ਬਣਾਇਆ ਜਾਂਦਾ ਹੈ ਅਤੇ ਇਹ ਗੁਟ ਆਪਸ ਵਿੱਚ ਲੜਦੇ ਨੇ… ਹਰ ਸੂਬੇ ਵਿੱਚ ਅਜਿਹੀ ਸਥਿਤੀ ਹੈ, ਕਾਂਗਰਸ ਦਾ ਇਹੀ ਹਾਲ ਹੈ।

Exit mobile version