Site icon Punjab Mirror

ਕਿਹਾ-‘ਪੰਜਾਬੀਆਂ ਨੂੰ ਦੇਸ਼ ਭਗਤੀ ਦੇ ਲਈ ਸਬੂਤ ਦੇਣ ਦੀ ਲੋੜ ਨਹੀਂ’ India ਟੂਰ ਰੱਦ ਹੋਣ ਮਗਰੋਂ ਗਾਇਕ ਸ਼ੁੱਭ ਦਾ ਪਹਿਲਾ ਬਿਆਨ

ਭਾਰਤ ਦਾ ਵਿਵਾਦਿਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਵਿਵਾਦਾਂ ਵਿੱਚ ਆਏ ਕੈਨੇਡੀਅਨ ਗਾਇਕ ਸ਼ੁੱਭਨੀਤ ਸਿੰਘ ਉਰਫ਼ ਸ਼ੁਭ ਨੇ ਪੂਰੀ ਘਟਨਾ ਤੋਂ ਬਾਅਦ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ । ਸ਼ੁੱਭਨੀਤ ਉਰਫ ਸ਼ੁਭ ਦੀ ਇਹ ਪ੍ਰਤੀਕਿਰਿਆ ਉਦੋਂ ਆਈ ਹੈ ਜਦੋਂ Boat-ਸਪੀਕਰ ਕੰਪਨੀ ਮੁੰਬਈ ਨੇ ਸਪਾਂਸਰਸ਼ਿਪ ਵਾਪਸ ਲੈ ਲਈ ਸੀ ਅਤੇ 23 ਸਤੰਬਰ ਤੋਂ 25 ਸਤੰਬਰ ਤੱਕ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਸੀ।

ਗਾਇਕ ਸ਼ੁਭ ਦਾ ਸਿਰਫ਼ ਮੁੰਬਈ ਹੀ ਨਹੀਂ ਬਲਕਿ ਪੂਰੇ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ । ਜਿਸ ਵਿੱਚ ਦਿੱਲੀ, ਹੈਦਰਾਬਾਦ, ਬੈਂਗਲੁਰੂ ਸਮੇਤ ਵੱਖ-ਵੱਖ 12 ਸ਼ਹਿਰਾਂ ਵਿੱਚ ਸ਼ੋਅ ਕੀਤੇ ਜਾਣੇ ਸਨ । ਬੁੱਕ ਮਾਈ ਸ਼ੋਅ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਕਿਹਾ ਕਿ ਗਾਹਕਾਂ ਨੂੰ 7-10 ਦਿਨਾਂ ਦੇ ਅੰਦਰ ਟਿਕਟਾਂ ਦਾ ਪੂਰਾ ਰਿਫੰਡ ਮਿਲ ਜਾਵੇਗਾ । ਇਹ ਸ਼ੋਅ ਕੋਰਡੇਲੀਆ ਕਰੂਜ਼ ‘ਤੇ ਆਯੋਜਿਤ ਕੀਤਾ ਜਾਣਾ ਸੀ । ਸ਼ੁਭ ਨੇ 23 ਤੋਂ 25 ਸਤੰਬਰ ਤੱਕ ਮੁੰਬਈ ਵਿੱਚ ਆਪਣਾ ਸ਼ੋਅ ਕਰਨਾ ਸੀ। ਇਸ ਤੋਂ ਬਾਅਦ 6 ਅਕਤੂਬਰ ਨੂੰ ਚੰਡੀਗੜ੍ਹ ਅਤੇ 7 ਅਕਤੂਬਰ ਨੂੰ ਲੁਧਿਆਣਾ ਵਿੱਚ ਵੀ ਸ਼ੋਅ ਆਯੋਜਿਤ ਕੀਤਾ ਗਿਆ ਸੀ।

ਇਸ ਪੂਰੀ ਘਟਨਾ ‘ਤੇ ਸ਼ੁਭ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁਭ ਨੇ ਕਿਹਾ- ਪੰਜਾਬ, ਭਾਰਤ ਤੋਂ ਆਉਣ ਵਾਲੇ ਇੱਕ ਨੌਜਵਾਨ ਰੈਪਰ-ਗਾਇਕ ਵਜੋਂ, ਆਪਣੇ ਸੰਗੀਤ ਨੂੰ ਅੰਤਰਰਾਸ਼ਟਰੀ ਮੰਚ ‘ਤੇ ਲਿਆਉਣਾ ਮੇਰੀ ਜ਼ਿੰਦਗੀ ਦਾ ਸੁਪਨਾ ਸੀ। ਪਰ ਹਾਲ ਹੀ ਦੀਆਂ ਘਟਨਾਵਾਂ ਨੇ ਮੇਰੀ ਮਿਹਨਤ ਅਤੇ ਤਰੱਕੀ ਨੂੰ ਪ੍ਰਭਾਵਿਤ ਕੀਤਾ ਹੈ। ਮੈਂ ਆਪਣੀ ਨਿਰਾਸ਼ਾ ਅਤੇ ਦੁੱਖ ਨੂੰ ਜ਼ਾਹਰ ਕਰਨ ਲਈ ਕੁਝ ਸ਼ਬਦ ਕਹਿਣਾ ਚਾਹੁੰਦਾ ਸੀ । ਮੈਂ ਭਾਰਤ ਵਿੱਚ ਆਪਣੇ ਦੌਰੇ ਦੇ ਰੱਦ ਹੋਣ ਤੋਂ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿੱਚ, ਆਪਣੇ ਹੀ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ । ਤਿਆਰੀਆਂ ਜ਼ੋਰਾਂ ‘ਤੇ ਸਨ ਅਤੇ ਮੈਂ ਪਿਛਲੇ ਦੋ ਮਹੀਨਿਆਂ ਤੋਂ ਪੂਰੇ ਦਿਲ ਅਤੇ ਰੂਹ ਨਾਲ ਅਭਿਆਸ ਕਰ ਰਿਹਾ ਸੀ। ਮੈਂ ਪ੍ਰਦਰਸ਼ਨ ਕਰਨ ਲਈ ਤਿਆਰ ਸੀ, ਪਰ ਮੇਰਾ ਅੰਦਾਜ਼ਾ ਹੈ ਕਿ ਕਿਸਮਤ ਦੀ ਕੁਝ ਹੋਰ ਹੀ ਯੋਜਨਾ ਸੀ।

ਭਾਰਤ ਮੇਰਾ ਵੀ ਦੇਸ਼ ਹੈ। ਮੇਰਾ ਇੱਥੇ ਪੈਦਾ ਹੋਇਆ ਸੀ। ਇਹ ਮੇਰੇ ਗੁਰੂਆਂ ਅਤੇ ਮੇਰੇ ਪੁਰਖਿਆਂ ਦੀ ਧਰਤੀ ਹੈ, ਜਿਨ੍ਹਾਂ ਨੇ ਇਸ ਧਰਤੀ ਦੀ ਅਜ਼ਾਦੀ, ਇਸ ਦੀ ਸ਼ਾਨ ਅਤੇ ਪਰਿਵਾਰ ਲਈ ਕੁਰਬਾਨੀਆਂ ਕਰਨ ਲਈ ਅੱਖ ਤੱਕ ਨਹੀਂ ਝਪਕਣ ਤੱਕ ਦਿੱਤੀ। ਪੰਜਾਬ ਮੇਰੀ ਰੂਹ ਹੈ, ਪੰਜਾਬ ਮੇਰੇ ਖੂਨ ਵਿੱਚ ਹੈ। ਮੈਂ ਅੱਜ ਜੋ ਵੀ ਹਾਂ, ਪੰਜਾਬੀ ਹੋਣ ਕਰਕੇ ਹਾਂ। ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ।

ਇਤਿਹਾਸ ਦੇ ਹਰ ਮੋੜ ‘ਤੇ ਪੰਜਾਬੀਆਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਮੇਰੇ ‘ਤੇ ਲੱਗੇ ਇਲਜ਼ਾਮਾਂ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਪਰ ਜਿਵੇਂ ਕਿ ਮੇਰੇ ਗੁਰੂ ਨੇ ਮੈਨੂੰ “ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ”(ਸਾਰੇ ਮਨੁੱਖਾਂ ਨੂੰ ਬਰਾਬਰ ਸਮਝਦੇ ਹੋਏ) ਸਿਖਾਇਆ ਹੈ ਕਿ ਡਰਨਾ ਨਹੀਂ, ਡਰਾਉਣਾ ਨਹੀਂ, ਜਿਸ ਦੀ ਜੜ੍ਹ ਪੰਜਾਬੀਅਤ ਹੈ। ਮੈਂ ਸਖ਼ਤ ਮਿਹਨਤ ਕਰਦਾ ਰਹਾਂਗਾ। ਮੈਂ ਅਤੇ ਮੇਰੀ ਟੀਮ ਜਲਦੀ ਹੀ ਵੱਡੇ ਅਤੇ ਮਜ਼ਬੂਤ ​​ਹੋ ਕੇ ਵਾਪਸ ਆਵਾਂਗੇ। ਵਾਹਿਗੁਰੂ ਮੇਹਰ ਕਰੇ । ਸਰਬੱਤ ਦਾ ਭਲਾ।

Exit mobile version