Site icon Punjab Mirror

ਬੋਲੇ- ‘ਨਵੀਆਂ ਉਮੀਦਾਂ ਨਾਲ ਸਾਲ ਦੀ ਸ਼ੁਰੂਆਤ’ PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ,

ਪ੍ਰਧਾਨ ਮੰਤਰੀ ਮੋਦੀ ਸਾਲ 2023 ਦੇ ਪਹਿਲੇ ਰੁਜ਼ਗਾਰ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਰਕਾਰੀ ਵਿਭਾਗਾਂ ਤੇ ਸੰਗਠਨਾਂ ਵਿੱਚ ਨਵੇਂ ਚੁਣੇ ਗਏ 71 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਗਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਇਹ ਸਾਲ 2023 ਦਾ ਪਹਿਲਾ ਰੁਜ਼ਗਾਰ ਮੇਲਾ ਹੈ। ਇਸ ਸਾਲ ਦੀ ਸ਼ੁਰੂਆਤ ਉੱਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਦੇ ਨਾਲ ਹੋਈ ਹੈ। ਮੈਂ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਆਉਣ ਵਾਲੇ ਦਿਨਾਂ ਵਿੱਚ ਲੱਖਾਂ ਹੋਰ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਵਿੱਚ ਨਿਯੁਕਤੀ ਮਿਲਣ ਵਾਲੀ ਹੈ।

ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲਿਆਂ ਨੂੰ ਸਰਕਾਰ ਦੀ ਪਹਿਚਾਣ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਹੀ NDA ਤੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਵੀ ਲਗਾਤਾਰ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਸਰਕਾਰ ਨੂੰ ਸੰਕਲਪ ਲੈਂਦੀ ਹੈ, ਉਸਨੂੰ ਸਿੱਧ ਕਰ ਕੇ ਦਿਖਾਉਂਦੀ ਹੈ। ਭਰਤੀ ਪ੍ਰਕਿਰਿਆ ਵਿੱਚ ਬਦਲਾਅ ਦਾ ਜ਼ਿਕਰ ਕਰਦਿਆਂ ਪੀਐੱਮ ਮੋਦੀ ਨੇ ਦੱਸਿਆ ਕੇਂਦਰ ਦੀਆਂ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਕਾਰਗਾਰ ਹੈ। ਭਰਤੀ ਪ੍ਰਕਿਰਿਆ ਵਿੱਚ ਜੋ ਪਾਰਦਰਸ਼ਿਤਾ ਤੇ ਰਫ਼ਤਾਰ ਹੈ, ਉਹ ਸਰਕਾਰ ਦੇ ਹਰ ਕੰਮ ਵਿੱਚ ਦਿਖਾਈ ਦੇ ਰਹੀ ਹੈ।

ਪੀਐੱਮ ਮੋਦੀ ਨੇ ਕਿਹਾ ਕਿ ਵਪਾਰ ਦੀ ਦੁਨੀਆ ਵਿੱਚ ਕਿਹਾ ਜਾਂਦਾ ਹੈ, ਉਪਭੋਗਤਾ ਹਮੇਸ਼ਾਂ ਸਹੀ ਹੁੰਦਾ ਹੈ। ਇਸੇ ਤਰ੍ਹਾਂ ਨਾਗਰਿਕ ਹਮੇਸ਼ਾਂ ਸਹੀ ਹੁੰਦਾ ਹੈ। ਸਰਕਾਰ ਦਾ ਅਰਦਰਸ਼ ਸਹੀ ਹੋਣਾ ਚਾਹੀਦਾ ਹੈ। ਅਸੀਂ ਲਗਾਤਾਰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਲਈ ਵਚਨਬੱਧ ਹੈ।

ਦੱਸ ਦੇਈਏ ਕਿ ਪੀਐੱਮ ਮੋਦੀ ਨੇ ਅਕਤੂਬਰ 2022 ਵਿੱਚ ਰੁਜ਼ਗਾਰ ਮੇਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਜਿਸਦੇ ਤਹਿਤ 10 ਲੱਖ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸਦੇ ਤਹਿਤ ਦੇਸ਼ ਭਰ ਵਿੱਚ ਤਮਾਮ ਵਿਭਾਗਾਂ ਵਿੱਚ ਖਾਲੀ ਪਏ ਅਹੁਦਿਆਂ ‘ਤੇ ਨੌਜਵਾਨਾਂ ਦੀ ਭਰਤੀ ਕੀਤੀ ਜਾ ਰਹੀ ਹੈ। ਪਿਛਲੇ ਸਾਲ ਕੇਂਦਰ ਸਰਕਾਰ ਨੇ ਦੋ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਸੀ , ਇਨ੍ਹਾਂ ਵਿੱਚ 1 ਲੱਖ 47 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਸਨ।

Exit mobile version