Site icon Punjab Mirror

Sees Sanskar Diwas : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਸਸਕਾਰ ਦਿਵਸ ਮੌਕੇ ਕੀਰਤਪੁਰ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

Sees Sanskar Diwas : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਸਸਕਾਰ ਦਿਵਸ ਮਨਾਇਆ ਜਾ ਰਿਹਾ ਹੈ।

Sees Sanskar Diwas : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਸਸਕਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸਜਾਇਆ ਗਿਆ ਹੈI ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ

ਨਗਰ ਕੀਰਤਨ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ-ਚਰਨਾਂ ਵਿਚ ਅਰਦਾਸ ਕੀਤੀ ਅਤੇ ਉਹਨਾਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਅਤੇ ਅੱਜ ਮਨਾਏ ਜਾ ਰਹੇ ਸੀਸ ਸਸਕਾਰ ਦਿਵਸ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ। ਗੁਰਦੁਆਰਾ ਸੀਸ ਗੰਜ ਸਾਹਿਬ ਵਿਚ ਆਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰਾਂਤ ਗੁਰਮਤਿ ਸਮਾਗਮ ਤੇ ਸਿੰਘ ਸਾਹਿਬਾਨਾ ਦੇ ਵੱਲੋਂ ਪੰਥ ਦੀ ਚੜਦੀ ਕਲਾ ਦੇ ਲਈ ਗੁਰਮਤਿ ਵਿਚਾਰ ਕੀਤੇ ਜਾਣਗੇ। 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਹਿੰਦੂ ਧਰਮ ਲਈ ਦਿੱਲੀ ਵਿਖੇ ਹੋਈ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਵੱਲੋਂ 6 ਦਿਨਾਂ ’ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸੀਸ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਜਿਸ ਦਿਨ ਸੀਸ ਦਾ ਸਸਕਾਰ ਕੀਤਾ ਗਿਆ ਸੀ, ਉਸ ਦਿਨ ਨੂੰ ਮਨਾਉਣ ਲਈ ਸੰਗਤਾਂ ’ਚ ਬਹੁਤ ਭਾਰੀ ਉਤਸ਼ਾਹ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸਾਲ ਪਾਵਨ ਸੀਸ ਸਸਕਾਰ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਹ ਨਗਰ ਕੀਰਤਨ ਸਵੇਰੇ 8 ਵਜੇ ਗੁਰਦੁਆਰਾ ਬਬਾਣਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਹੈ ,ਜਿੱਥੇ ਪੁੱਜਣ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਾਵਨ ਸੀਸ ਸਸਕਾਰ ਦਿਵਸ ਸਬੰਧੀ ਗੁਰਮਤਿ ਸਮਾਗਮ ਹੋਣਗੇ।

Exit mobile version