PM Modi pays homage

PM ਮੋਦੀ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-‘ਕੋਟਿ-ਕੋਟਿ ਪ੍ਰਣਾਮ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਪੀ.ਐੱਮ. ਮੋਦੀ ਨੇ ਟਵੀਟ ਕਰਕੇ ਕਿਹਾ ਕਿ, ‘ਸ਼ਹੀਦੀ ਦਿਹਾੜੇ ‘ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੋਟਿ-ਕੋਟਿ ਪ੍ਰਣਾਮ। ਮਾਤਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ!

ਅੱਜ ਸ਼ਹੀਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿੱਚ ਵਿਪਲਵੀ ਭਾਰਤ ਗੈਲਰੀ ਦਾ ਉਦਘਾਟਨ ਕਰਨਗੇ।

Leave a Reply

Your email address will not be published.