Site icon Punjab Mirror

Shehnaaz Gill Bollywood Debut: ਸਲਮਾਨ ਖ਼ਾਨ ਨਾਲ ਸ਼ਹਿਨਾਜ਼ ਗਿੱਲ ਕਰਨ ਜਾ ਰਹੀ ਬਾਲੀਵੁੱਡ ਡੈਬਿਊ ?

Shehnaaz Gill Bollywood Debut: ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਬਾਲੀਵੁੱਡ ਵਿੱਚ ਕਦਮ ਰੱਖਣ ਲਈ ਤਿਆਰ ਹੈ। ਇਸ ਫਿਲਮ ‘ਚ ਉਹ ਸਲਮਾਨ ਖ਼ਾਨ ਨਾਲ ਨਜ਼ਰ ਆ ਸਕਦੀ ਹੈ।

Shehnaaz Gill Debut: ਸ਼ਹਿਨਾਜ਼ ਗਿੱਲ ਬਿੱਗ ਬੌਸ 13 ਤੋਂ ਬਾਅਦ ਹਰ ਥਾਂ ਛਾਈ ਹੋਈ ਹੈ। ਸ਼ਹਿਨਾਜ਼ ਨੇ ਸ਼ੋਅ ਤੋਂ ਬਾਅਦ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸ਼ਹਿਨਾਜ਼ ਨੂੰ ਬਿੱਗ ਬੌਸ ‘ਚ ਦਰਸ਼ਕਾਂ ਦੇ ਨਾਲ-ਨਾਲ ਸ਼ੋਅ ਦੇ ਹੋਸਟ ਸਲਮਾਨ ਖ਼ਾਨ ਨੇ ਵੀ ਕਾਫੀ ਪਸੰਦ ਕੀਤਾ ਸੀ। ਇਸ ਸ਼ੋਅ ਤੋਂ ਬਾਅਦ ਸ਼ਹਿਨਾਜ਼ ਨੂੰ ਘਰ-ਘਰ ਪਛਾਣਿਆ ਗਿਆ। ਹੁਣ ਫੈਨਜ਼ ਸ਼ਹਿਨਾਜ਼ (Shehnaaz Gill) ਦੇ ਬਾਲੀਵੁੱਡ ਡੈਬਿਊ ਦਾ ਇੰਤਜ਼ਾਰ ਕਰ ਰਹੇ ਹਨ। ਜੀ ਹਾਂ, ਟੀਵੀ ਦੀ ਦੁਨੀਆ ਅਤੇ ਪੰਜਾਬੀ ਫਿਲਮਾਂ ‘ਚ ਧਮਾਲ ਮਚਾਉਣ ਤੋਂ ਬਾਅਦ ਸ਼ਹਿਨਾਜ਼ ਹੁਣ ਵੱਡੇ ਪਰਦੇ ‘ਤੇ ਦਬਦਬਾ ਬਣਾਉਣ ਲਈ ਤਿਆਰ ਹੈ। ਖ਼ਬਰਾਂ ਮੁਤਾਬਕ ਸ਼ਹਿਨਾਜ਼ ਕੋਈ ਹੋਰ ਨਹੀਂ ਸਗੋਂ ਸਲਮਾਨ ਖ਼ਾਨ (Salman Khan) ਦੀ ਫਿਲਮ ਨਾਲ ਡੈਬਿਊ ਕਰਨ ਜਾ ਰਹੀ ਹੈ।

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ (Kabhi Eid Kabhi Diwali) ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਸਲਮਾਨ ਖ਼ਾਨ ਅਤੇ ਪੂਜਾ ਹੇਗੜੇ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਇੰਨਾ ਹੀ ਨਹੀਂ ਇਸ ਫਿਲਮ ‘ਚ ਸਲਮਾਨ ਦੇ ਜੀਜਾ ਆਯੂਸ਼ ਸ਼ਰਮਾ ਵੀ ਅਹਿਮ ਭੂਮਿਕਾ ਨਿਭਾਉਣਗੇ।

ਇਸ ਐਕਟਰ ਦੇ ਨਾਲ ਨਜ਼ਰ ਆਵੇਗੀ

ਖ਼ਬਰਾਂ ਮੁਤਾਬਕ ਸ਼ਹਿਨਾਜ਼ ਗਿੱਲ ‘ਕਭੀ ਈਦ ਕਭੀ ਦੀਵਾਲੀ’ ‘ਚ ਆਯੂਸ਼ ਸ਼ਰਮਾ ਦੇ ਨਾਲ ਨਜ਼ਰ ਆਉਣ ਵਾਲੀ ਹੈ, ਹਾਲਾਂਕਿ ਸ਼ਹਿਨਾਜ਼ ਦੇ ਰੋਲ ਅਤੇ ਡੈਬਿਊ ਨੂੰ ਲੈ ਕੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਫੈਨਜ਼ ਇਸ ਖ਼ਬਰ ਨੂੰ ਜਾਣ ਕੇ ਕਾਫੀ ਉਤਸ਼ਾਹਿਤ ਹੋ ਗਏ ਹਨ।

ਦੱਸ ਦੇਈਏ ਕਿ ਹਾਲ ਹੀ ਵਿੱਚ ਆਯੂਸ਼ ਸ਼ਰਮਾ ਨੇ ਪੁਸ਼ਟੀ ਕੀਤੀ ਹੈ ਕਿ ਉਹ ਸਲਮਾਨ ਖ਼ਾਨ ਨਾਲ ਕਭੀ ਈਦ ਕਭੀ ਦੀਵਾਲੀ ਵਿੱਚ ਕੰਮ ਕਰਨ ਜਾ ਰਹੇ ਹਨ। ਫਿਲਮ ‘ਚ ਉਨ੍ਹਾਂ ਦੀ ਅਹਿਮ ਭੂਮਿਕਾ ਹੋਵੇਗੀ। ਆਯੁਸ਼ ਨੇ ਅਧਿਕਾਰਤ ਬਿਆਨ ‘ਚ ਫਿਲਮ ਦਾ ਹਿੱਸਾ ਬਣਨ ਲਈ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਕਭੀ ਈਦ ਕਭੀ ਦੀਵਾਲੀ ਅਗਲੇ ਸਾਲ ਈਦ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਨੂੰ ਆਖਰੀ ਵਾਰ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫਿਲਮ ‘ਹੌਂਸਾਲਾ ਰੱਖ’ ਵਿੱਚ ਦੇਖਿਆ ਗਿਆ ਸੀ। ਉਨ੍ਹਾਂ ਦੇ ਕਿਰਦਾਰ ਅਤੇ ਐਕਟਿੰਗ ਦੀ ਲੋਕਾਂ ਨੇ ਖੂਬ ਸ਼ਲਾਘਾ ਕੀਤੀ ਸੀ।

Exit mobile version