ਪਟਿਆਲਾ – ਪਟਿਆਲਾ ਦੀ ਵੱਡੀ ਨਦੀ ’ਚ ਅੱਜ ਇੱਕ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮੌਕੇ ’ਤੇ ਪਹੁੰਚੀ ਕੋਤਵਾਲੀ ਪੁਲਸ ਨੇ ਲਾਸ਼ ਨੂੰ ਨਦੀ ’ਚੋਂ ਬਾਹਰ ਕੱਢ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਨਦੀ ’ਚ ਤਰਦੀ ਹੋਈ ਲਾਸ਼ ਦੇਖ ਕੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮਿਲਣ ’ਤੇ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।ਪੁਲਸ ਅਧਿਕਾਰੀਆਂ ਮੁਤਾਬਕ, ਲਾਸ਼ ਦੀ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਸਨੂੰ 72 ਘੰਟਿਆਂ ਲਈ ਰੱਖਵਾਇਆ ਗਿਆ ਹੈ। ਅਗਲੀ ਕਾਰਵਾਈ ਜਾਰੀ ਹੈ।