HomeਪੰਜਾਬSidhu Moosewala Murder Case: ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਜਾਏਗਾ ਸਿੱਧੂ ਮੂਸੇਵਾਲਾ ਕਤਲ...

Sidhu Moosewala Murder Case: ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਜਾਏਗਾ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗ੍ਰਿਫਤਾਰ

Published on

spot_img

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਸਚਿਨ ਫੜਿਆ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਸਚਿਨ ਫੜਿਆ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਹੁਣ ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਇੱਕ ਟੀਮ ਅਜ਼ਰਬਾਈਜਾਨ ਗਈ ਹੈ। 

ਦੱਸ ਦਈਏ ਕਿ ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਪਿਛਲੇ ਸਾਲ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਹੁਣ ਉਹ ਪੁਲਿਸ ਅੜਿੱਕੇ ਆ ਗਿਆ ਹੈ। ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ ‘ਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲੈ ਕੇ ਆਉਣਗੀਆਂ। 

ਪੁਲਿਸ ਦੀ ਰਿਪੋਰਟ ਮੁਤਾਬਕ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇੱਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਮਾਮਲੇ ਹੱਲ ਹੋ ਜਾਣਗੇ। ਹਾਲ ਹੀ ‘ਚ ਦਿੱਲੀ ਸਮੇਤ ਹੋਰ ਸੂਬਿਆਂ ‘ਚ ਲਾਰੈਂਸ ਦੇ ਨਾਂ ‘ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਸ ‘ਚ ਸਚਿਨ ਦੀ ਭੂਮਿਕਾ ਸਾਹਮਣੇ ਆਈ ਹੈ।

ਮਾਪਿਆ ਵੱਲੋਂ ਕੀਤੀ ਜਾ ਰਹੀ ਇਨਸਾਫ਼ ਦੀ ਮੰਗ

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਲਈ ਜੰਗ ਲੜ੍ਹੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕ ਅਤੇ ਫਿਲਮ ਜਗਤ ਨਾਲ ਜੁੜੇ ਸਿਤਾਰੇ ਵੀ ਲੰਬੇ ਸਮੇਂ ਤੋਂ ਸਿੱਧੂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਕਰ ਰਹੇ ਹਨ। ਮੂਸਾ ਜੱਟ ਦੀ ਮਾਤਾ ਚਰਨ ਕੌਰ ਆਏ ਦਿਨ ਕੋਈ-ਨਾ-ਕੋਈ ਪੋਸਟ ਸਾਂਝੀ ਕਰ ਆਪਣੇ ਪੁੱਤਰ ਲਈ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੀ ਹੈ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਪੋਸਟਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਕਈ ਦੋਸ਼ੀਆਂ ਉੱਪਰ ਸ਼ਿਕੰਜਾ ਕੱਸਿਆ ਜਾ ਚੁੱਕਿਆ ਹੈ। ਫਿਲਹਾਲ ਇਸਦੇ ਮਾਸਟਰਮਾਈਂਡ ਨੂੰ ਹੁਣ ਭਾਰਤ ਲਿਆਂਦਾ ਜਾਵੇਗਾ। 

Latest articles

ਹਿਮਾਚਲ ‘ਚ ਬਰਫਬਾਰੀ-ਮੀਂਹ ਕਾਰਨ ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਨੈਸ਼ਨਲ ਹਾਈਵੇਅ ਸਮੇਤ 60 ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ

ਹਿਮਾਚਲ ਦੇ ਲਾਹੌਲ ਸਪਿਤੀ ਜ਼ਿਲੇ ਦੀਆਂ ਉੱਚੀਆਂ ਚੋਟੀਆਂ ‘ਤੇ ਸ਼ਨੀਵਾਰ ਰਾਤ ਨੂੰ ਤਾਜ਼ਾ ਬਰਫਬਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ...

ਸਿੱਖਿਆ ਮੰਤਰਾਲੇ CBSE ਨੂੰ ਦਿੱਤੇ ਨਿਰਦੇਸ਼ 2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ...

More like this

ਹਿਮਾਚਲ ‘ਚ ਬਰਫਬਾਰੀ-ਮੀਂਹ ਕਾਰਨ ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਨੈਸ਼ਨਲ ਹਾਈਵੇਅ ਸਮੇਤ 60 ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ

ਹਿਮਾਚਲ ਦੇ ਲਾਹੌਲ ਸਪਿਤੀ ਜ਼ਿਲੇ ਦੀਆਂ ਉੱਚੀਆਂ ਚੋਟੀਆਂ ‘ਤੇ ਸ਼ਨੀਵਾਰ ਰਾਤ ਨੂੰ ਤਾਜ਼ਾ ਬਰਫਬਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ...