ਬਠਿੰਡਾ – ਸਿਆਸੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਤਬੀਅਤ ਵਿਗੜ ਗਈ। ਉਹ ਬਠਿੰਡਾ ਵਿੱਚ ਹੋ ਰਹੇ ਇੱਕ ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਚੱਕਰ ਆ ਗਏ। ਉਨ੍ਹਾਂ ਦੇ ਨਾਲ ਮੌਜੂਦ ਸਾਥੀਆਂ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਿਆ ਅਤੇ ਨਜ਼ਦੀਕੀ ਹਸਪਤਾਲ ਲਿਜਾਇਆ।
ਤਾਜਾ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਬਾਰੇ ਡਾਕਟਰੀ ਜਾਚ ਜਾਰੀ ਹੈ।
