Homeਧਰਮਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਨਤਮਸਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ...

ਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਨਤਮਸਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ,

Published on

spot_img

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਗਰ ਕੀਰਤਨ ਕੱਢਿਆ ਗਿਆ। ਉੱਥੇ ਹੀ ਦੂਜੇ ਪਾਸੇ ਹਰਿਮੰਦਰ ਸਾਹਿਬ ਵਿੱਚ ਜਲੋਅ ਵੀ ਸਜਾਏ ਗਏ ਹਨ।

ਇਸ ਦੌਰਾਨ SGPC ਵੱਲੋਂ ਸ੍ਰੀ ਪਟਨਾ ਸਾਹਿਬ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਪਹੁੰਚ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਨੂੰ ਲਾਈਟਾਂ ਨਾਲ ਸਜਾਇਆ ਗਿਆ ਹੈ।

ਦੱਸ ਦੇਈਏ ਕਿ ਇਸ ਖਾਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵਿੱਟਰ ‘ਤੇ ਸੰਗਤਾਂ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

Latest articles

PM ਮੋਦੀ ਦਾ ਪਹਿਲਾ ਵਿਦੇਸ਼ ਦੌਰਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ G7 ਸੰਮੇਲਨ ਲਈ ਇਟਲੀ ਪਹੁੰਚੇ PM ਮੋਦੀ,

ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼...

14-6-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਕਈ ਜ਼ਿਲ੍ਹਿਆਂ ‘ਚ ਬੱਦਲ ਰਹਿਣਗੇ ਛਾਏ ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ,

ਹਰਿਆਣਾ ‘ਚ ਭਿਆਨਕ ਗਰਮੀ ਦੇ ਵਿਚਕਾਰ ਅੱਜ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।...

WHO alert- WHO ਨੇ ਕੀਤਾ ਚੌਕਸ… ਭਾਰਤ ਵਿਚ ਇਨਸਾਨਾਂ ਵਿਚ ਆ ਵੜਿਆ ਇਹ ਖਤਰਨਾਕ ਫਲੂ

ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ...

More like this