HomeMajhaGurdaspur6 ਦਸੰਬਰ ਨੂੰ ਕੀਤਾ ਤਲਬ ਹੁਣ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ...

6 ਦਸੰਬਰ ਨੂੰ ਕੀਤਾ ਤਲਬ ਹੁਣ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਵਿਜੀਲੈਂਸ ਦਾ ਸ਼ਿਕੰਜਾ

Published on

spot_img

 Gurdaspar News : ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਿਚ ਹੋਏ ਵੱਡੇ ਘਪਲਿਆਂ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ।

 Gurdaspar News : ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਿਚ ਹੋਏ ਵੱਡੇ ਘਪਲਿਆਂ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਤਲਬ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਪਾਹੜਾ ਮੰਗਲਵਾਰ 6 ਦਸੰਬਰ ਨੂੰ ਵਿਜੀਲੈਂਸ ਦਰਫਤਰ ਗੁਰਦਾਸਪੁਰ ’ਚ ਸਵੇਰੇ 10 ਵਜੇ ਡੀ. ਐੱਸ. ਪੀ. ਦੇ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਬਿਊਰੋ ਨੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਗੁਰਦਾਸਪੁਰ ਦੇ ਵਿਧਾਇਕ ਪਾਹੜਾ ’ਤੇ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਵਿਜੀਲੈਂਸ ਦਫਤਰ ’ਚ ਤਲਬ ਕੀਤਾ ਹੈ। ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ’ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਮੇਂ ਦੌਰਾਨ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। 

ਸੋਸ਼ਲ ਮੀਡੀਆ ‘ਤੇ ਇਕ ਪੱਤਰ ਵਾਇਰਲ ਹੋਇਆ ਸੀ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ। 

Latest articles

ਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ...

Lok Sabha Election 2024: BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ...

8-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ...

ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ! ਕੋਵਿਡ-19 ਵੈਕਸੀਨ ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ

ਐਸਟ੍ਰਾਜੇਨੇਕਾ ਵੱਲੋ ਵਿਕਸਿਤ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਹੰਗਾਮੇ ਵਿਚਾਲੇ ਇੱਕ ਵੱਡੀ ਖਬਰ...

More like this

ਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ...

Lok Sabha Election 2024: BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ...

8-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ...