Site icon Punjab Mirror

Tarak mehta ‘Babita ji’ arrested : ਪੁਲਸ ਨੇ 4 ਘੰਟੇ ਤੱਕ ਕੀਤੀ ਸਖਤ ਪੁੱਛਗਿੱਛ

tarak mehta ‘Babita ji’ arrested : ਟੀਵੀ ਦੇ ਸਭ ਤੋਂ ਮਸ਼ਹੂਰ ਸ਼ੋਅ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਬਬੀਤਾ ਜੀ ਦਾ ਕਿਰਦਾਰ ਨਿਭਾਉਣ ਵਾਲੀ ਮੁਨਮੁਨ ਦੱਤਾ ਹਾਲ ਹੀ ਵਿੱਚ ਹਰਿਆਣਾ ਦੇ ਹਾਂਸੀ ਥਾਣੇ ਪਹੁੰਚੀ ਹੈ। ਦੱਸ ਦੇਈਏ ਕਿ ਮੁਨਮੁਨ ਦੱਤਾ ਉਰਫ ਬਬੀਤਾ ਜੀ ਹਾਂਸੀ ਥਾਣੇ ‘ਚ ਅਨੁਸੂਚਿਤ ਜਾਤੀ ਅਤੇ ਜਨਜਾਤੀ ਅੱਤਿਆਚਾਰ ਐਕਟ ਦੇ ਤਹਿਤ ਦਰਜ ਹੋਏ ਮਾਮਲੇ ‘ਚ ਸੋਮਵਾਰ ਨੂੰ ਜਾਂਚ ਅਧਿਕਾਰੀ ਡੀਐੱਸਪੀ ਵਿਨੋਦ ਸ਼ੰਕਰ ਦੇ ਸਾਹਮਣੇ ਪੇਸ਼ ਹੋਈ। ਇਸ ਤੋਂ ਬਾਅਦ ਡੀਐਸਪੀ ਨੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਅਤੇ ਕਰੀਬ 4 ਘੰਟੇ ਤੱਕ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਮੁਨਮੁਨ ਨੇ ਇੱਕ ਵਿਸ਼ੇਸ਼ ਜਾਤੀ ਦੇ ਖਿਲਾਫ ਗਲਤ ਟਿੱਪਣੀ ਕੀਤੀ ਸੀ, ਇਸੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਮੁਨਮੁਨ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ 22 ਸਤੰਬਰ 2021 ਨੂੰ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ 9 ਜਨਵਰੀ ਨੂੰ ਮੁਨਮੁਨ ‘ਤੇ ਯੂਟਿਊਬ ‘ਤੇ ਇਕ ਵੀਡੀਓ ਜਾਰੀ ਕਰਕੇ ਅਨੁਸੂਚਿਤ ਜਾਤੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਮਾਮਲੇ ‘ਚ ਉਨ੍ਹਾਂ ਨੂੰ 11 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਮੁਨਮੁਨ ਦੱਤਾ 2008 ਤੋਂ ਯਾਨੀ ਕਿ ਸ਼ੁਰੂ ਤੋਂ ਹੀ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਸ਼ੋਅ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ 2004 ਵਿੱਚ ‘ਹਮ ਸਭ ਬਾਰਾਤੀ’ ਨਾਲ ਟੀਵੀ ਉੱਤੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਸਨੇ 2005 ਵਿੱਚ ਕਮਲ ਹਾਸਨ ਦੀ ਫਿਲਮ ‘ਮੁੰਬਈ ਐਕਸਪ੍ਰੈਸ’ ਨਾਲ ਆਪਣੇ ਵੱਡੇ ਪਰਦੇ ਦੀ ਸ਼ੁਰੂਆਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਮੁਨਮੁਨ ਦੱਤਾ ਦਾ ਲਿੰਕ ਅਭਿਨੇਤਾ ਅਰਮਾਨ ਕੋਹਲੀ ਨਾਲ ਵੀ ਰਿਹਾ ਹੈ। ਰਿਪੋਰਟਾਂ ਮੁਤਾਬਿਕ 2008 ‘ਚ ਵੈਲੇਨਟਾਈਨ ਡੇਅ ‘ਤੇ ਅਰਮਾਨ ਅਤੇ ਮੁਨਮੁਨ ਦੀ ਲੜਾਈ ਹੋਈ ਸੀ। ਇਸ ਦੌਰਾਨ ਅਰਮਾਨ ਨੇ ਮੁਨਮੁਨ ‘ਤੇ ਹੱਥ ਚੁੱਕਿਆ। ਮੁਨਮੁਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਝਗੜੇ ਤੋਂ ਬਾਅਦ ਦੋਵੇਂ ਵੱਖ ਹੋ ਗਏ।

Exit mobile version