ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ।
ਹਰਮੀਤ ਸੰਧੂ ਨੇ 19 ਨਵੰਬਰ 2024 ਨੂੰ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ। ਅਸਤੀਫਾ ਪੱਤਰ ‘ਚ ਉਨ੍ਹਾਂ ਨੇ ਲਿਖਿਆ ਸੀ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ ਅਲੱਗ ਹੋ ਰਹੇ ਹਨ।
ਇਸਦੇ ਨਾਲ ਹੀ, ਇਹ ਵੀ ਦੱਸਣਯੋਗ ਹੈ ਕਿ ਤਰਨਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਰ ਜਾਣ ਕਾਰਨ ਇਹ ਸੀਟ ਖਾਲੀ ਹੋਈ ਹੈ, ਜਿਸ ‘ਤੇ ਅਗਲੇ 6 ਮਹੀਨਿਆਂ ‘ਚ ਜ਼ਿਮਨੀ ਚੋਣ ਹੋਣੀ ਹੈ। ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਹਰਮੀਤ ਸੰਧੂ ‘ਆਪ’ ਵੱਲੋਂ ਤਰਨਤਾਰਨ ਤੋਂ ਉਮੀਦਵਾਰ ਬਣ ਸਕਦੇ ਹਨ।