Site icon Punjab Mirror

ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਰਾਜੂ ਸ਼੍ਰੀਵਾਸਤਵ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ । ਪਿਛਲੇ 40 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਬੁੱਧਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ । ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਏ । ਜਿਸ ਤੋਂ ਬਾਅਦ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਵੀਰਵਾਰ ਸਵੇਰੇ 10 ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ । ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਹੈ।

ਰਾਜੂ ਸ਼੍ਰੀਵਾਸਤਵ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਦਸ਼ਰਥਪੁਰੀ ਤੋਂ ਉਨ੍ਹਾਂ ਦੀ ਅੰਤਿਮ ਯਾਤਰਾ ਰਵਾਨਾ ਹੋਵੇਗੀ। ਜਿੱਥੇ ਫੈਨਜ਼ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਦਿੱਲੀ ਵਿੱਚ ਹੀ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਪੋਸਟਮਾਰਟਮ ਤੋਂ ਬਾਅਦ ਰਾਜੂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ਵਿੱਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਏਮਜ਼ ਵਿੱਚ ਪਿਛਲੇ 42 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ । ਪਰ 21 ਸਤੰਬਰ ਨੂੰ ਉਨ੍ਹਾਂ ਨੇ ਏਮਜ਼ ਵਿੱਚ ਆਖਰੀ ਸਾਹ ਲਏ । ਰਾਜੂ ਸ਼੍ਰੀਵਾਸਤਵ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ ।

ਦੱਸਣਯੋਗ ਹੈ ਕਿ ਰਾਜੂ ਸ਼੍ਰੀਵਾਸਤਵ ਦਾ ਜਨਮ 25 ਦਸੰਬਰ 1963 ਨੂੰ ਕਾਨਪੁਰ ਵਿੱਚ ਹੋਇਆ ਸੀ । ਬਚਪਨ ਤੋਂ ਹੀ ਰਾਜੂ ਅਮਿਤਾਭ ਦੇ ਫੈਨ ਸਨ । ਰਾਜੂ ਨੂੰ ਜੂਨੀਅਰ ਅਮਿਤਾਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ । ਰਾਜੂ ਨੂੰ ‘ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਤੋਂ ਪ੍ਰਸਿੱਧੀ ਮਿਲੀ ਸੀ ।

Exit mobile version