Site icon Punjab Mirror

ਖੁਸ਼ਖਬਰੀ: PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ,ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ|

ਸਰਕਾਰੀ ਨੌਕਰੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਦੇ ਲਈ ਖੁਸ਼ਖਬਰੀ ਹੈ। ਆਉਣ ਵਾਲੇ 1.5 ਸਾਲਾਂ ਵਿੱਚ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ 10 ਲੱਖ ਅਸਾਮੀਆਂ ‘ਤੇ ਭਰਤੀਆਂ ਕਰੇਗੀ। ਇਹ ਭਰਤੀ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਮੰਤਰਾਲਿਆਂ ਦੇ ਅਧੀਨ ਆਯੋਜਿਤ ਕੀਤੀ ਜਾਵੇਗੀ। ਸਰਕਾਰ ਦੇ ਇਸ ਕਦਮ ਨਾਲ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਕਰਮਚਾਰੀਆਂ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਨੌਕਰੀਆਂ ਦੇਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਪੀਐਮਓ ਇੰਡੀਆ ਦੇ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। PMO ਵੱਲੋਂ ਟਵੀਟ ਕਰਦਿਆਂ ਲਿਖਿਆ, “ਪੀਐਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਮਨੁੱਖੀ ਸਰੋਤਾਂ ਦੀ ਸਮੀਖਿਆ ਕੀਤੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਮਿਸ਼ਨ ਮੋਡ ਵਿੱਚ ਕੀਤੀਆਂ ਜਾਣ। ਸਾਰੇ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਕਰਨੀ ਪਵੇਗੀ, ਕਿਉਂਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ ਸਪੱਸ਼ਟ ਹਨ ਕਿ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ ।

ਮੀਡੀਆ ਰਿਪੋਰਟਾਂ ਅਨੁਸਾਰ ਪੀਐੱਮ ਮੋਦੀ ਨੇ ਇਸ ਤੋਂ ਪਹਿਲਾਂ ਬੀਤੀ ਅਪ੍ਰੈਲ ਵਿੱਚ ਵੀ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਸੀ। ਇਸ ਦੌਰਾਨ ਵੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੈ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਹਿਲ ਦੇਣ ਲਈ ਕਿਹਾ ਸੀ ਤਾਂ ਜੋ ਦੇਸ਼ ਦੇ ਨੌਜਵਾਨਾਂ ਦੇ ਲਈ ਮੌਕੇ ਪੈਦਾ ਕੀਤੇ ਜਾ ਸਕਣ।

ਦੱਸ ਦੇਈਏ ਕਿ 2014 ਤੋਂ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਾਜਪਾ ਨੇ ਵੱਡੇ ਪੱਧਰ ‘ਤੇ ਰੁਜ਼ਾਗਰ ਦੇਣ ਦਾ ਵਾਅਦਾ ਕੀਤਾ ਸੀ। ਇਸ ਨੂੰ ਲੈ ਕੇ ਬੀਜੇਪੀ ਹਮੇਸ਼ਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਰਹੀ ਹੈ । ਭਾਰਤ ਵਿੱਚ ਪਿਛਲੇ ਅੱਠ ਸਾਲਾਂ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ । ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (CMIE) ਮੁਤਾਬਕ ਦੇਸ਼ ਵਿੱਚ ਕਰੀਬ 40 ਕਰੋੜ ਲੋਕਾਂ ਕੋਲ ਰੁਜ਼ਗਾਰ ਨਹੀਂ ਹੈ। 2013-14 ਤੱਕ ਭਾਰਤ ਦੀ ਬੇਰੋਜ਼ਗਾਰੀ ਦਰ 3.4 ਫੀਸਦੀ ਸੀ ਜੋ ਇਸ ਸਮੇਂ ਵਧ ਕੇ 8.7 ਫੀਸਦੀ ਹੋ ਗਈ ਹੈ।

Exit mobile version