Site icon Punjab Mirror

ਰਾਜਪਾਲ ਨੇ ਸੋਧ ਨੂੰ ਦਿੱਤੀ ਮਨਜ਼ੂਰੀ ਪੰਜਾਬ ਨੇ ਕੇਂਦਰ ਤੋਂ ਮੰਗੇ RDF ਦੇ 1760 ਕਰੋੜ ਰੁਪਏ

ਪੰਜਾਬ ਨੇ ਕੇਂਦਰ ਤੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖੀ ਹੈ।

RDF ਫੰਡ ਵਿੱਚ ਸੋਧ ਨੂੰ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸੀ.ਐੱਮ. ਭਗਵੰਤ ਮਾਨ ਨੇ ਪਿਛਲੀਆਂ ਦੋ ਫਸਲਾਂ ਦਾ ਬਣਦਾ 1760 ਰੁਪਏ RDF ਕੇਂਦਰ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਕੈਬਨਿਟ ਬੈਠਕ ਵਿੱਚ 30 ਜੂਨ ਨੂੰ ਆਰ.ਡੀ.ਐੱਫ. ਵਿੱਚ ਸੋਧ ਬਿਲ ਪਾਸ ਕੀਤਾ ਗਿਆ ਸੀ।

ਦੱਸ ਦੇਈਏ ਕਿ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ RDF ਦੇ 1100 ਕਰੋੜ ਰੁਪਏ ਰੋਕ ਲਏ ਸਨ ਅਤੇ ਕਿਹਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਇਹ ਗੱਲ ਯਕੀਨੀ ਨਹੀਂ ਬਣਾਉਂਦੀ ਕਿ ਇਹ ਪੈਸਾ ਪਿੰਡਾਂ ਦੇ ਵਿਕਾਸ ਲਈ ਹੀ ਵਰਤਿਆ ਜਾਵੇਗਾ, ਉਦੋਂ ਤੱਕ ਫੰਡ ਜਾਰੀ ਨਹੀਂ ਕੀਤਾ ਜਾਵੇਗਾ। ਕੇਂਦਰ ਨੇ ਇਤਰਾਜ਼ ਜਤਾਇਆ ਸੀ ਕਿ ਆਰ.ਡੀ.ਐੱਫ. ਦਾ ਪੈਸਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਹਸਪਤਾਲ ਬਣਾਉਣ ਆਦਿ ਕੰਮਾਂ ‘ਤੇ ਖਰਚਿਆ ਜਾ ਰਿਹਾ ਹੈ।

ਦੱਸ ਦੇਈਏ ਪੰਜਾਬ ਨੂੰ ਝੋਨੇ ਦੀ ਖਰੀਦ ‘ਤੇ 1000 ਕਰੋੜ ਰੁਪਏ ਆਰ.ਡੀ.ਐੱਫ. ਵਜੋਂ ਮਿਲਦੇ ਹਨ, ਜਦਕਿ ਬਾਕੀ 750 ਕਰੋੜ ਰੁਪਏ ਕਣਕ ਦੀ ਖਰੀਦ ‘ਤੇ ਮਿਲਦੇ ਹਨ। ਇਹ ਗ੍ਰਾਂਟ ਭਾਰਤੀ ਖੁਰਾਕ ਨਿਗਮ ਵੱਲੋਂ ਰਾਜ ਨੂੰ ਦਿੱਤੀ ਜਾਂਦੀ ਹੈ। ਕੇਂਦਰ ਪੰਜਾਬ ‘ਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਲਾਉਂਦਾ ਰਿਹਾ ਹੈ। ਕੇਂਦਰ ਦੇ ਇਤਰਾਜ਼ ਤੋਂ ਬਾਅਦ ਪੰਜਾਬ ਸਰਕਾਰ ਐਕਟ ਵਿੱਚ ਸੋਧ ਕਰਨ ਲਈ ਤਿਆਰ ਹੋਈ ਸੀ। ਹੁਣ ਰਾਜਪਾਲ ਵੱਲੋਂ ਇਸ ਸੋਧ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਮਾਨ ਸਰਕਾਰ ਨੇ ਕੇਂਦਰ ਤੋਂ RDF ਦੀ ਮੰਗ ਕੀਤੀ ਹੈ।

Exit mobile version