Site icon Punjab Mirror

ਪੰਜਾਬ ‘ਚ 3 ਦਿਨ ਵਧੇਗਾ ਤਾਪਮਾਨ, 23-24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ,ਫਿਰ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੇ ਬਾਅਦ ਅਗਲੇ ਤਿੰਨ ਦਿਨ ਤਾਪਮਾਨ ਵਿਚ ਵਾਧਾ ਹੋਵੇਗਾ। ਇਸ ਦੇ ਬਾਅਦ 23 ਮਈ ਤੋਂ ਰਾਹਤ ਦੇ ਆਸਾਰ ਹਨ। ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ ਹਫਤੇ ਦੀ ਸ਼ੁਰੂਆਤ ਵਿਚ ਪਛਮੀ ਗੜਬੜੀ ਸਰਗਰਮ ਹੋ ਰਿਹਾ ਹੈ। ਇਸ ਨਾਲ 23 ਤੇ 24 ਮਈ ਨੂੰ ਮੀਂਹ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਨਾਲ ਤਾਪਮਾਨ ਵਿਚ ਗਿਰਾਵਟ ਆਏਗੀ ਤੇ ਲੋਕਾਂ ਨੂੰ ਗਰਮੀ ਤੋਂ ਛੁਟਕਾਰਾ ਮਿਲੇਗਾ।

ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪਿਆ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ 38.5, ਲੁਧਿਆਣਾ ‘ਚ 37.0 ਪਟਿਆਲਾ ‘ਚ 38.2, ਬਠਿੰਡਾ ‘ਚ 37.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿਚ ਮਹਿੰਦਰਗੜ੍ਹ ਸਭ ਤੋਂ ਗਰਮ ਰਿਹਾ। ਇਥੋਂ ਦਾਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : 2000 Rupees Note :ਜਾਣੋ RBI ਨੇ ਕੀ ਕਿਹਾ ਜੇਕਰ ਕੋਈ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ ਕਰੇ ਤਾਂ ਕੀ ਕਰਨਾ ਚਾਹੀਦਾ ?

ਹਰਿਆਣਾ ਵਿਚ ਅਗਲੇ ਤਿੰਨ ਦਿਨ 3 ਡਿਗਰੀ ਤਾਪਮਾਨ ਵਧ ਸਕਦਾ ਹੈ। ਕੁਝ ਸ਼ਹਿਰਾਂ ਵਿਚ ਤਾਪਮਾਨ 45 ਡਿਗਰੀ ਤੱਕ ਦਰਜ ਕੀਤਾ ਜਾ ਸਕਦਾ ਹੈ। ਮੌਸਮ ਮਾਹਿਰ ਡਾ. ਜਗਮੋਹਨ ਨੇ ਦੱਸਿਆ ਕਿ 23 ਮਈ ਰਾਤ ਤੱਕ ਪੱਛਮੀ ਗੜਬੜੀ ਸਰਗਰਮ ਰਹੇਗੀ। 26 ਮਈ ਨੂੰ ਇਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਨਵੇਂ ਗੜਬੜੀਆਂ ਦੇ ਕਨਵਰਜੇਸ਼ਨ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

Exit mobile version