Site icon Punjab Mirror

22 ਤੋਂ 25 ਜੁਲਾਈ ਤੱਕ ਅਜਿਹਾ ਰਹੇਗਾ ਮੌਸਮ ਪੰਜਾਬ ‘ਚ ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ ਅਲਰਟ

ਪੰਜਾਬ ਦੇ 3 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ। ਮੀਂਹ ਦੇ ਬਾਵਜੂਦ ਨਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਈ..

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ। ਮੀਂਹ ਦੇ ਬਾਵਜੂਦ ਨਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਸ਼ ਹੋ ਸਕਦੀ ਹੈ।

ਪੰਜਾਬ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਅਜੇ ਵੀ ਜਾਰੀ ਰਹੇਗਾ। ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤਕ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੌਸਮ ਦੇ ਪੂਰਵ ਅਨੁਮਾਨ ਮੁਤਾਬਕ ਸ਼ਨਿਚਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਹਾਲਾਂਕਿ ਇਸ ਤੋਂ ਬਾਅਦ 25 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਹੋ ਜਾਵੇਗਾ।

ਐਤਵਾਰ ਤੋਂ ਮੌਸਮ ਖੁਸ਼ਕ ਰਹੇਗਾ

ਦੂਜੇ ਪਾਸੇ ਐਤਵਾਰ ਤੋਂ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਨੂੰ ਸਹਿਣਾ ਪੈਣਾ ਹੈ। ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ 22 ਮਿਲੀਮੀਟਰ, ਫਿਰੋਜ਼ਪੁਰ ’ਚ 2.5 ਅਤੇ ਪਠਾਨਕੋਟ ’ਚ 0.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਮੀਂਹ ਕਾਰਨ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ। 

ਇਹ ਵੀ ਪੜ੍ਹੋ : Punjab News : 26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 9 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ

ਹਰਿਆਣੇ ਵਿੱਚ ਵੀ ਯੈਲੋ ਅਲਰਟ ਜਾਰੀ

ਹਰਿਆਣਾ ‘ਚ ਮੌਨਸੂਨ ਦੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਮੌਸਮ ਵਿਭਾਗ ਨੇ ਹੁਣ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ। ਅੱਜ ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 22 ਜੁਲਾਈ ਤੋਂ 25 ਜੁਲਾਈ ਤੱਕ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Exit mobile version