Homeਪੰਜਾਬਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ...

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਯੂਨੀਵਰਸਿਟੀ ਵੀਡੀਓ ਕਾਂਡ ‘ਚ ਵੱਡਾ ਖੁਲਾਸਾ, ਆਰੋਪੀ ਕੁੜੀ ਨੂੰ ਫੌਜ ਦਾ ਜਵਾਨ ਕਰਦਾ ਸੀ ਬਲੈਕਮੇਲ

Published on

spot_img

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ ਦੀ ਵੀਡੀਓ ਬਣਾਈ ਸੀ ਉਸ ਨੂੰ ਭਾਰਤੀ ਫ਼ੌਜ ਦੇ ਜਵਾਨ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ। ਉਕਤ ਵਿਅਕਤੀ ਵਿਦਿਆਰਥਣ ਨੂੰ ਦੂਜੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਲਈ ਮਜ਼ਬੂਰ ਕਰ ਰਿਹਾ ਸੀ । ਜਾਣਕਾਰੀ ਮੁਤਾਬਕ, ਮੁਲਜ਼ਮ ਵਿਦਿਆਰਥਣ ਦੇ ਪੁਰਾਣੇ ਦੋਸਤ ਨੇ ਉਸਦੀ ਅਸ਼ਲੀਲ ਵੀਡੀਓ ਇਸ ਜਵਾਨ ਨਾਲ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਜਵਾਨ ਉਸ ਵੀਡੀਓ ਨੂੰ ਲੀਕ ਕਰਨ ਦੀ ਧਮਕੀ ਦੇ ਕੇ ਦੂਜੀਆਂ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਲਈ ਮਜਬੂਰ ਕਰ ਰਿਹਾ ਸੀ।

ਇਸ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਜਵਾਨ ਜੰਮੂ ਦਾ ਰਹਿਣ ਵਾਲਾ ਹੈ ਅਤੇ ਇਸਦਾ ਨਾਮ ਸੰਜੀਵ ਕੁਮਾਰ ਦੱਸਿਆ ਗਿਆ ਹੈ। ਫਿਲਹਾਲ ਇਹ ਅਰੁਣਾਚਲ ਪ੍ਰਦੇਸ਼ ਦੇ ਈਟਾ ਨਗਰ ਦੇ ਨੇੜੇ ਪੋਸਟਡ ਹੈ। ਹਾਲਾਂਕਿ ਪੁਲਿਸ ਦੇ ਮੁਤਾਬਕ ਮੁਲਜ਼ਮ ਕੁੜੀ ਹੋਸਟਲ ਦੀਆਂ ਕੁੜੀਆਂ ਦੀ ਕੋਈ ਵੀਡੀਓ ਨਹੀਂ ਬਣਾ ਸਕੀ ਸੀ। ਫੋਨ ਵਿੱਚ ਉਸਦੀਆਂ ਆਪਣੀਆਂ ਹੀ ਵੀਡੀਓਜ਼ ਸਨ। ਫੋਰੈਂਸਿਕ ਮਾਹਿਰਾਂ ਨੇ ਇਹ ਗੱਲ ਫੋਨ ਦੀ ਜਾਂਚ ਕਰਨ ਮਗਰੋਂ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਵਿੱਚ ਹੁਣ ਪੁਲਿਸ ਫੌਜ ਦੇ ਜਵਾਨ ਸੰਜੀਵੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕਰੇਗੀ।

ਦੱਸ ਦੇਈਏ ਕਿ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਬੀਤੇ ਦਿਨ SIT ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਸੀ । ਜਿਸ ਵਿੱਚ ਦੱਸਿਆ ਗਿਆ ਸੀ ਕਿ ਗ੍ਰਿਫਤਾਰ ਮੁਲਜ਼ਮ ਵਿਦਿਆਰਥਣ 1 ਹਫਤੇ ਤੋਂ ਹੋਰ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਰਹੀ ਸੀ । SIT ਨੇ ਮੁਲਜ਼ਮ ਵਿਦਿਆਰਥਣ ਦਾ ਲੈਪਟਾਪ ਵੀ ਬਰਾਮਦ ਕਰ ਕੇ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ।

Latest articles

ਪੰਜਾਬ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ...

Lok Sabha Election 2024: BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ...

8-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ...

ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ! ਕੋਵਿਡ-19 ਵੈਕਸੀਨ ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ

ਐਸਟ੍ਰਾਜੇਨੇਕਾ ਵੱਲੋ ਵਿਕਸਿਤ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਹੰਗਾਮੇ ਵਿਚਾਲੇ ਇੱਕ ਵੱਡੀ ਖਬਰ...

More like this