Site icon Punjab Mirror

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ, ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ।

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ, ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ । ਬਰਫ਼ ਪੈਣ ਕਾਰਨ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। ਇਸ ਸਬੰਧੀਂ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉੱਤਰਾਖੰਡ ਸੂਬੇ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਹੈ।

ਟਰੱਸਟ ਦੇ ਮੀਤ ਚੇਅਰਮੈਨ ਨੇ ਦੱਸਿਆ ਕਿ ਬੀਤੇ ਦਿਨ ਮੌਸਮ ਖ਼ਰਾਬ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ । ਉਨ੍ਹਾਂ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਇੱਕ-ਇੱਕ ਫੁੱਟ ਬਰਫ਼ ਪੈ ਗਈ ਹੈ।

ਇਸ ਤੋਂ ਅੱਗੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਲਗਪਗ 7 ਹਜ਼ਾਰ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਹੁਣ ਤਕ ਲਗਪਗ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਕਾਰਨਇਹ ਯਾਤਰਾ ਨਹੀਂ ਸੀ ਹੋ ਸਕੀ, ਜਿਸ ਕਾਰਨ ਹੁਣ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ।

Exit mobile version