Site icon Punjab Mirror

ਇਨ੍ਹਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ , ਪੰਜਾਬ ਕੈਬਿਨੇਟ ‘ਚ ਫੇਰਬਦਲ ਦੀ ਤਿਆਰੀ

ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਮਗਰੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੇ ਫੇਰਬਦਲ ਦੀ ਤਿਆਰੀ ਕਰ ਲਈ ਹੈ। ਮਾਨ ਸਰਕਾਰ ਵਿੱਚ ਦੋ ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਆਦੇਸ਼ਾਂ ‘ਤੇ ਮੰਤਰੀਆਂ ਦੇ ਅੱਠ ਮਹੀਨੇ ਦੇ ਕੰਮਕਾਜ ਦੀ ਸਮੀਖਿਆ ਕਰਵਾਈ ਗਈ ਹੈ, ਜੋ ਲਗਭਗ ਪੂਰੀ ਹੋ ਚੁੱਕੀ ਹੈ। CM ਭਗਵੰਤ ਮਾਨ ਜਲਦ ਹੀ ਕੈਬਿਨੇਟ ਵਿੱਚ ਫੇਰਬਦਲ ਕਰ ਸਕਦੇ ਹਨ।

ਸੂਤਰਾਂ ਅਨੁਸਾਰ ਮਾਨ ਸਰਕਾਰ ਵਿੱਚ ਦੋ ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਕੱਢ ਦਿੱਤਾ ਸੀ, ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ । ਮੰਤਰੀ ਮੰਡਲ ਵਿੱਚ ਬਦਲਾਅ ਦੇ ਨਾਲ ਹੀ ਕੁਝ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਕੁਝ ਮੰਤਰੀਆਂ ਨੂੰ ਪੁਰਾਣੇ ਵਿਭਾਗ ਵਾਪਸ ਮਿਲ ਸਕਦੇ ਹਨ ਤੇ ਕੁਝ ਤੋਂ ਵਾਧੂ ਵਿਭਾਗ ਲੈ ਕੇ ਨਵੇਂ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਮਾਨਸਾ ‘ਚ ਇੱਕ ਵਿਆਹ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਨੇ ਆਪਣੇ ਦੂਜੇ ਗੰਨਮੈਨ ‘ਤੇ ਗੋਲੀ ਚਲਾ ਦਿੱਤੀ।

ਦੱਸ ਦੇਈਏ ਕਿ CM ਭਗਵੰਤ ਮਾਨ ਸਰਕਾਰ ਨੇ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ ਵਿੱਚ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ । ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਲਾਗੂ ਕਰਨ ਦਾ ਮੁੱਦਾ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਓਪੀਐਸ ਸਬੰਧੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਸੀ।

Exit mobile version