ਅੰਮ੍ਰਿਤਸਰ – ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲੱਖ ਵਿੱਚ ਦਸਤਾਰ ਅਤੇ ਦੁਮਾਲਾ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਕਈ ਬੱਚਿਆਂ ਨੇ ਹਿੱਸਾ ਲਿਆ ਅਤੇ ਸੋਹਣੀਆਂ ਦਸਤਾਰਾਂ ਤੇ ਦੁਮਾਲੇ ਸਜਾ ਕੇ ਸਭ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ, ਖ਼ਜਾਨਚੀ ਪਰੀਤ ਪ੍ਰਤਾਪ ਸਿੰਘ, ਉਪ-ਪ੍ਰਧਾਨ ਪਰਮਿੰਦਰ ਕੌਰ ਚੰਡੋਕ, ਪਰਮਿੰਦਰ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ, ਅਤੇ ਹੋਰ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੱਚਿਆਂ ਵੱਲੋਂ ਗਤਕਾ ਦੀ ਵੀ ਸ਼ਾਨਦਾਰ ਪ੍ਰਦਰਸ਼ਨ ਕੀਤੀ ਗਈ। ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਗਤਕਾ ਦੀ ਟਰੇਨਿੰਗ ਦਿੱਤੀ ਜਾਂਦੀ ਹੈ, ਜਿਸ ਵਿੱਚ ਨਾ ਕੇਵਲ ਰਾਜੌਰੀ ਗਾਰਡਨ, ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੀ ਬੱਚੇ ਆ ਕੇ ਸਿਖਲਾਈ ਲੈਂਦੇ ਹਨ।ਉਨ੍ਹਾਂ ਕਿਹਾ ਕਿ ਹਰ ਸਿੱਖ ਕੁੜੀ ਨੂੰ ਵੀ ਗਤਕਾ ਜਿਵੇਂ ਮਾਰਸ਼ਲ ਆਰਟ ਦੀ ਸਿਖਲਾਈ ਲੈਣੀ ਚਾਹੀਦੀ ਹੈ ਤਾਂ ਜੋ ਜ਼ਰੂਰਤ ਪੈਣ ‘ਤੇ ਆਪਣੀ ਅਤੇ ਹੋਰਾਂ ਦੀ ਰਾਖੀ ਕਰ ਸਕੇ।