Site icon Punjab Mirror

ਯੂਪੀ ਦੇ ਮੁੱਖ ਮੰਤਰੀ CM ਯੋਗੀ ਨੇ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਆਪਣੇ ਸਰਕਾਰੀ ਨਿਵਾਸ ‘ਤੇ ਆਯੋਜਿਤ ਪ੍ਰੋਗਰਾਮ ‘ਚ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੁੱਤਰਾਂ ਨੂੰ ਸ਼ਰਧਾਂਜਲੀ ਦਿੱਤੀ।

ਉਨ੍ਹਾਂ ਟਵੀਟ ਕਰਕੇ ਕਿਹਾ ਕਿ ‘ਵੀਰ ਬਾਲ ਦਿਵਸ’ ‘ਤੇ ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਲਾਮ ਕਰਦੇ ਹਾਂ! ਸਾਹਿਬਜ਼ਾਦਿਆਂ ਦੀ ਪਵਿੱਤਰ ਕੁਰਬਾਨੀ ਸਾਨੂੰ ਸਾਰਿਆਂ ਨੂੰ ਯੁੱਗਾਂ ਤੱਕ ਦੇਸ਼ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਦੀ ਰਹੇਗੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਨ। ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

Exit mobile version