Site icon Punjab Mirror

ਚਾਰ ਧਾਮ ਯਾਤਰਾ ਲਈ ਨੈਗੇਟਿਵ RT-PCR ਰਿਪੋਰਟ ਕੀਤੀ ਲਾਜ਼ਮੀ, ਉੱਤਰਾਖੰਡ ਸਰਕਾਰ ਦਾ ਵੱਡਾ ਫ਼ੈਸਲਾ|

Chardham Yatra 2022

ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੇ ਇੱਕ ਵਾਰ ਫਿਰ ਰਫ਼ਤਾਰ ਫੜ੍ਹ ਲਈ ਹੈ। ਜਿਸਦੇ ਮੱਦੇਨਜ਼ਰ ਚਾਰਧਾਮ ਯਾਤਰਾ ਦੀ ਤਿਆਰੀ ਕਰ ਰਹੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚਾਰਧਾਮ ਦੇ ਦਰਸ਼ਨਾਂ ਲਈ ਨੈਗੇਟਿਵ RT-PCR ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਕਿਸੇ ਵੀ ਵਿਅਕਤੀ ਨੂੰ RT-PCR ਦੀ ਨੈਗੇਟਿਵ ਰਿਪੋਰਟ ਤੋਂ ਬਿਨ੍ਹਾਂ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਦੱਸ ਦੇਈਏ ਕਿ ਚਾਰਧਾਮ ਦੀ ਯਾਤਰਾ 3 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਚਾਰਧਾਮ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਪਰ ਇਸ ਵਾਰ ਚਾਰਧਾਮ ਯਾਤਰਾ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਾਲ ਚਾਰਧਾਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਅਜਿਹੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੀ ਠੋਸ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦੇਈਏ ਕਿ ਇਸ ਵਾਰ ਚਾਰਧਾਮ ਆਉਣ ਵਾਲੇ ਯਾਤਰੀਆਂ ਨੂੰ QR ਕੋਡ ਜਾਰੀ ਕੀਤਾ ਜਾ ਰਿਹਾ ਹੈ। QR ਕੋਡ ਯਾਤਰੀਆਂ ਨੂੰ ਦਿੱਤੇ ਗਏ ਰਿਸਟ ਬੈਂਡ ਵਿੱਚ ਹੋਣਾ ਚਾਹੀਦਾ ਹੈ,ਜਿਸ ਨੂੰ ਹਰ ਧਾਮ ਵਿੱਚ ਸਕੈਨ ਕੀਤਾ ਜਾਵੇਗਾ। ਜਿਸਦੀ ਮਦਦ ਨਾਲ ਸੈਰ-ਸਪਾਟਾ ਵਿਭਾਗ ਨੂੰ ਆਸਾਨੀ ਨਾਲ ਪਤਾ ਲੱਗ ਜਾਵੇਗਾ ਕਿ ਕਿਹੜਾ ਯਾਤਰੀ ਕਿੱਥੇ ਹੈ। ਇਸ ਤੋਂ ਇਲਾਵਾ ਇਸ ਕੋਡ ਨਾਲ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਆਸਾਨੀ ਨਾਲ ਟਰੈਕ ਕੀਤਾ ਜਾ ਸਕਦਾ ਹੈ।

Exit mobile version