ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਮੀਂਹ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਪਾਣੀ 3 ਫੁੱਟ ਵਧ ਗਿਆ ਹੈ ਅਤੇ ਹੁਣ ਇਹ 1366.04 ਫੁੱਟ ‘ਤੇ ਪਹੁੰਚ ਗਿਆ ਹੈ।ਬੀਬੀਐਮਬੀ ਦੇ ਅਧਿਕਾਰੀਆਂ ਅਨੁਸਾਰ, 6 ਅਗਸਤ 2025 ਨੂੰ ਸ਼ਾਮ 5 ਵਜੇ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਇਸ ਨੂੰ ਲੈ ਕੇ ਸਾਰੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੰਭਾਲ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਅਲਰਟ ਕਰ ਦਿੱਤਾ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।ਇਹ ਕਦਮ ਪੌਂਗ ਡੈਮ ਦਾ ਪਾਣੀ ਕੰਟਰੋਲ ਵਿੱਚ ਰੱਖਣ ਅਤੇ ਹੋਰ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ ਅਤੇ ਜਰੂਰੀ ਤਿਆਰੀਆਂ ਕਰ ਲੀਆਂ ਗਈਆਂ ਹਨ।