Site icon Punjab Mirror

11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਪੰਜਾਬ ‘ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ ਵਿੱਚ ਵੀ ਘੱਗਰ ਦੇ ਕੰਢਿਆਂ ਉੱਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਲਾਤ ਪਹਿਲਾਂ ਵਰਗੇ ਨਾ ਬਣ ਜਾਣ।

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਫਿਰ ਤੋਂ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੁਪਹਿਰ 1 ਵਜੇ ਤੱਕ ਪਟਿਆਲਾ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਐਸਬੀਐਸ ਨਗਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੁੱਲੂ-ਮੰਡੀ ਅਤੇ ਸ਼ਿਮਲਾ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 22 ਤੋਂ 25 ਜੁਲਾਈ ਤੱਕ ਅਜਿਹਾ ਰਹੇਗਾ ਮੌਸਮ ਪੰਜਾਬ ‘ਚ ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ ਅਲਰਟ

ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ। ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰਾਂ ਅਤੇ ਇਲਾਕਿਆਂ ‘ਚ ਪਾਣੀ ਭਰ ਸਕਦਾ ਹੈ।

Exit mobile version