Homeਦੇਸ਼ਬੋਲੇ-‘ਇਹ ਵਿਕਸਿਤ ਭਾਰਤ ਦੀ ਤਸਵੀਰ’ PM ਮੋਦੀ ਨੇ ਦਿੱਲੀ-ਮੁੰਬਈ ਐਕਸਪ੍ਰੈਸ ਵੇ ਦਾ...

ਬੋਲੇ-‘ਇਹ ਵਿਕਸਿਤ ਭਾਰਤ ਦੀ ਤਸਵੀਰ’ PM ਮੋਦੀ ਨੇ ਦਿੱਲੀ-ਮੁੰਬਈ ਐਕਸਪ੍ਰੈਸ ਵੇ ਦਾ ਕੀਤਾ ਉਦਘਾਟਨ

Published on

spot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੁੰਬਈ ਐਕਸਪ੍ਰੈਸ ਵੇ ਦਾ ਦਿੱਲੀ-ਦੌਸ੍ ਲਾਲਸੋਟ ਖੰਡ ਦੇਸ਼ ਨੂੰ ਸਮਰਪਿਤ ਕੀਤਾ। ਦੌਸਾ ਤੋਂ ਐਕਸਪ੍ਰੈਸ ਵੇ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨ ਦੇ ਬਾਅਦ ਪੀਐੱਮ ਮੋਦੀ ਨੇ ਪ੍ਰੋਗਰਾਮ ਨੂੰ ਸੰਬੋਧਨ ਵੀ ਕੀਤਾ। ਮੋਦੀ ਨੇ ਕਿਹਾ ਕਿ ਬੀਤੇ 9 ਸਾਲਾਂ ਤੋਂ ਅਸੀਂ ਲੋਕ ਬੁਨਿਆਦੀ ਢਾਂਚੇ ‘ਤੇ ਕਾਫੀ ਨਿਵੇਸ਼ ਕਰ ਰਹੇ ਹਾਂ। ਇਸ ਨਿਵੇਸ਼ ਦਾ ਬਹੁਤ ਵੱਡਾ ਲਾਭ ਰਾਜਸਥਾਨ ਨੂੰ ਹੋਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਅੱਜ ਦਿੱਲੀ-ਮੁੰਬਈ ਐਕਸਪ੍ਰੈਸ ਵੇ ਦੇ ਪਹਿਲੇ ਪੜਾਅ ਨੂੰ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਹ ਦੇਸ਼ ਦੇ ਸਭ ਤੋਂ ਵੱਡੇ ਤੇ ਸਭ ਤੋਂ ਆਧੁਨਿਕ ਐਕਸਪ੍ਰੈਸ ਵੇ ਵਿਚੋਂ ਇਕ ਹੈ। ਇਹ ਵਿਕਸਿਤ ਭਾਰਤ ਦੀ ਇਕ ਵਿਸ਼ਾਲ ਤਸਵੀਰ ਹੈ। ਮੈਂ ਦੌਸਾਵਾਸੀਆਂ ਤੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਸ ਸਾਲ ਦੇ ਬਜਟ ਵਿਚ ਅਸੀਂ ਇੰਫਰਾਸਟ੍ਰਕਚਰ ਲਈ 10 ਲੱਖ ਕਰੋੜ ਦੀ ਵਿਵਸਥਾ ਕੀਤੀ ਹੈ। ਇਹ ਰਕਮ 2014 ਵਿਚ ਨਿਰਧਾਰਤ ਰਕਮ ਦਾ 5 ਗੁਣਾ ਹੈ।

PM ਮੋਦੀ ਨੇ ਦੌਸਾ ਵਿਚ 18,100 ਕਰੋੜ ਰੁਪਏ ਤੋਂ ਵਧ ਲਾਗਤ ਦੀ ਸੜਕ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਜਦੋਂ ਅਜਿਹੀਆਂ ਆਧੁਨਿਕ ਸੜਕਾਂ, ਆਧੁਨਿਕ ਰੇਲਵੇ ਸਟੇਸ਼ਨ, ਰੇਲਵੇ ਟਰੈਕ, ਮੈਟਰੋ ਤੇ ਏਅਰਪੋਰਟ ਬਣਦੇ ਹਨ ਤਾਂ ਦੇਸ਼ ਦੇ ਵਿਕਾਸ ਨੂੰ ਰਫਤਾਰ ਮਿਲਦੀ ਹੈ। ਇੰਫ੍ਰਾਸਟਰਕਚਰ ‘ਤੇ ਹੋਣ ਵਾਲਾ ਨਿਵੇਸ਼ ਉਸ ਤੋਂ ਵੀ ਵਧ ਨਿਵੇਸ਼ ਨੂੰ ਆਕਰਸ਼ਿਤ ਕਰਦਾ ਹੈ।

ਦਿੱਲੀ-ਮੁੰਬਈ ਐਕਸਪ੍ਰੈਸ ਤੇ ਵੈਸਟਰਨ ਡੈਡੀਕੇਟਿਡ ਫਰਾਈਟ ਕਾਰੀਡੋਰ, ਇਹ ਰਾਜਸਥਾਨ ਦੀ, ਦੇਸ਼ ਦੀ ਤਰੱਕੀ ਦੇ ਦੋ ਮਜ਼ਬੂਤ ਮਜ਼ਬੂਤ ​​ਥੰਮ ਬਣਨ ਜਾ ਰਹੇ ਹਨ। ਇਹ ਪ੍ਰਾਜੈਕਟ ਆਉਣ ਵਾਲੇ ਸਮੇਂ ਵਿੱਚ ਰਾਜਸਥਾਨ ਸਣੇ ਇਸ ਪੂਰੇ ਖੇਤਰ ਦੀ ਤਸਵੀਰ ਬਦਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਕਨੈਕਟੀਵਿਟੀ ਨਾਲ ਸਰਿਸਕਾ ਟਾਈਗਰ ਰਿਜ਼ਰਵ, ਕੇਓਲਾਦੇਓ ਅਤੇ ਰਣਥੰਭੌਰ ਨੈਸ਼ਨਲ ਪਾਰਕ, ​​ਜੈਪੁਰ, ਅਜਮੇਰ ਵਰਗੇ ਕਈ ਸੈਲਾਨੀ ਸਥਾਨਾਂ ਨੂੰ ਵੀ ਲਾਭ ਮਿਲੇਗਾ। ਰਾਜਸਥਾਨ ਪਹਿਲਾਂ ਹੀ ਦੇਸ਼-ਵਿਦੇਸ਼ ਦੇ ਸੈਲਾਨੀਆਂ ਲਈ ਆਕਰਸ਼ਕ ਰਿਹਾ ਹੈ, ਹੁਣ ਇਸ ਦਾ ਆਕਰਸ਼ਣ ਹੋਰ ਵਧੇਗਾ।

ਇਹ ਵੀ ਪੜ੍ਹੋ : PM Modi ਨੂੰ ਮਿਲਣਗੇ ਪੰਜਾਬ ਦੇ ਸੀਐੱਮ ਭਗਵੰਤ ਮਾਨ, ਅੱਜ ਦੁਪਹਿਰ 1 ਵਜੇ ਦਿੱਲੀ ‘ਚ ਹੋਵੇਗੀ ਮੁਲਾਕਾਤ|

ਦੱਸ ਦੇਈਏ ਕਿ ਦਿੱਲੀ-ਮੁੰਬਈ ਐਕਸਪ੍ਰੈਸ ਵੇ ਦਾ ਦਿੱਲੀ-ਦੌਸਾ-ਲਾਲਸੋਟ ਖੰਡ 246 ਕਿਲੋਮੀਟਰ ਲੰਬਾ ਹੈ, ਜਿਸ ਨੂੰ 12,150 ਕਰੋੜ ਰੁਪਏ ਤੋਂ ਵਧ ਦੀ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ। ਇਸ ਖੰਡ ਦੇ ਚਾਲੂ ਹੋ ਜਾਣ ਨਾਲ ਦਿੱਲੀ ਤੋਂ ਜੈਪੂਰ ਦਾ ਯਾਤਰਾ ਸਮੇਂ 5 ਘੰਟੇ ਤੋਂ ਘੱਟ ਹੋ ਕੇ ਲਗਭਗ ਸਾਢੇ ਤਿੰਨ ਘੰਟੇ ਰਹਿ ਜਾਵੇਗਾ। ਦਿੱਲੀ-ਮੁੰਬਈ ਐਕਸਪ੍ਰੈਸ ਵੇ ਭਾਰਤ ਦਾ ਸਭ ਤੋਂ ਲੰਬਾ ਐਕਸਪ੍ਰੈਸ ਵੇ ਹੋਵੇਗਾ, ਜਿਸ ਦੀ ਕੁੱਲ ਲੰਬਾਈ 1386 ਕਿਲੋਮੀਟਰ ਹੈ।

Latest articles

12-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ...

Petrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ ਸਰਕਾਰ ਨੇ ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ!

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ...

More like this

12-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ...

Petrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ ਸਰਕਾਰ ਨੇ ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ!

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ...